'); ਖਾਲਸਾਈ ਜਾਹੋ ਜਲਾਲ ਨਾਲ ਸਮਾਪਤ ਹੋਈ ਤਿੰਨ ਰੋਜ਼ਾ ਸਟੇਟ ਗਤਕਾ ਚੈਂਪੀਅਨਸ਼ਿਪ

ਖਾਲਸਾਈ ਜਾਹੋ ਜਲਾਲ ਨਾਲ ਸਮਾਪਤ ਹੋਈ ਤਿੰਨ ਰੋਜ਼ਾ ਸਟੇਟ ਗਤਕਾ ਚੈਂਪੀਅਨਸ਼ਿਪ

Chief Editor
0
ਮੋਹਾਲੀ/ਨਿਊ ਚੰਡੀਗੜ੍ਹ: ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਗਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਚੰਡੀਗੜ੍ਹ ਨੇੜੇ ਸਥਿਤ ਗੁ. ਰਤਵਾੜਾ ਸਾਹਿਬ ਵਿਖੇ ਕਰਵਾਈ ਜਾ ਰਹੀ ਤਿੰਨ ਰੋਜ਼ਾ 8ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਵੀਰਵਾਰ ਨੂੰ ਪੂਰੇ ਖਾਲ

ਮੋਹਾਲੀ/ਨਿਊ ਚੰਡੀਗੜ੍ਹ: ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਗਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਚੰਡੀਗੜ੍ਹ ਨੇੜੇ ਸਥਿਤ ਗੁ. ਰਤਵਾੜਾ ਸਾਹਿਬ ਵਿਖੇ ਕਰਵਾਈ ਜਾ ਰਹੀ ਤਿੰਨ ਰੋਜ਼ਾ 8ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਵੀਰਵਾਰ ਨੂੰ ਪੂਰੇ ਖਾਲਸਾਈ ਜਾਹੋ-ਜਲਾਲ ਨਾਲ ਸਮਾਪਤ ਹੋ ਗਈ। ਇਸ ਮੌਕੇ ਪੰਜਾਬ ਦੇ ਕੈਬਿਨੇਟ ਮੰਤਰੀ ਬਲਕਾਰ ਸਿੰਘ ਅਤੇ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈਪੀਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਕੈਬਿਨੇਟ ਮੰਤਰੀ ਬਲਕਾਰ ਸਿੰਘ ਅਤੇ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈਪੀਐਸ ਦਾ ਉੱਥੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਦੱਸਣਯੋਗ ਹੈ ਕਿ ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਹਰੇਕ ਜ਼ਿਲ੍ਹੇ ਤੋਂ ਆਏ 1 ਹਜ਼ਾਰ ਤੋਂ ਵੱਧ ਬੱਚਿਆਂ ਨੇ ਭਾਗ ਲਿਆ। ਜਿਨ੍ਹਾਂ ਵਿੱਚ ਲੜਕੇ ਅਤੇ ਲੜਕੀਆਂ ਅੰਡਰ 14, 17, 19, 22, 25 ਅਤੇ ਅੰਡਰ 28 ਮੁਕਾਬਲਿਆ ਦੇ ਬੱਚੇ ਸ਼ਾਮਲ ਹਨ।

ਇਸ ਮੌਕੇ ਕੈਬਿਨੇਟ ਮੰਤਰੀ ਬਲਕਾਰ ਸਿੰਘ ਨੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।  ਇਸ ਮੌਕੇ ਬੋਲਦਿਆਂ ਬਲਕਾਰ ਸਿੰਘ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਵਿਰਾਸਤੀ ਖੇਡ ਨਾਲ ਜੋੜਨ ਲਈ ਕੀਤੇ ਜਾਣ ਵਾਲੇ ਯਤਨਾਂ ਦੀ ਸੇਵਾ ਵਿੱਚ ਉਹ ਹਰ ਸਮੇਂ ਹਾਜ਼ਰ ਹਨ। ਉਨ੍ਹਾਂ ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਗਤਕੇ ਨੂੰ ਅੰਤਰਰਾਸ਼ਟਰੀ ਖੇਡ ਬਣਾਉਣ ਅਤੇ ਬੱਚਿਆਂ ਨੂੰ ਗਤਕੇ ਨਾਲ ਜੁੜਨ ਲਈ ਉਤਸ਼ਾਹਿਤ ਕਰਨ ਲਈ ਕੀਤੇ ਸਮੇਂ ਸਿਰ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ।


ਇਸ ਤੋਂ ਪਹਿਲਾ ਸਵੇਰੇ ਹਰਚਰਨ ਸਿੰਘ ਭੁੱਲਰ ਨੇ ਤੀਜੇ ਦਿਨ ਦੀ ਖੇਡਾਂ ਦੀ ਅਰੰਭਤਾ ਕਰਵਾਈ ਅਤੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਆਪਣੇ ਸੰਬੋਧਨ ਵਿੱਚ ਭੁੱਲਰ ਨੇ ਪੰਜਾਬ ਗਤਕਾ ਐਸੋਸੀਏਸ਼ਨ ਨੂੰ ਵਧਾਈ ਦਿੰਦਿਆਂ ਉਨਾਂ ਦੁਆਰਾ ਕੀਤੇ ਸੁੱਚਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗਤਕਾ ਫੈਡਰੇਸ਼ਨ ਆਫ ਇੰਡਿਆ ਨੇ ਇਸ ਤੋਂ ਪਹਿਲਾਂ ਖੇਲੋ ਇੰਡੀਆਂ ਵਿੱਚ ਝੰਡੇ ਗੱਡੇ ਅਤੇ ਹੁਣ ਮੈਂ ਅਗਸਤ ਵਿਚ ਆਸਾਮ ਵਿਖੇ ਹੋਣ ਵਾਲੀਆਂ  ਨੈਸ਼ਨਲ ਖੇਡਾਂ ਲਈ ਵੀ ਸ਼ੁਭਕਾਮਨਾਵਾਂ ਦਿੰਦਾ ਹਾਂ। 

ਇਸ ਮੌਕੇ ਬੋਲਦਿਆਂ ਡਾਇਰੈਕਟਰ ਸਪੋਰਟਸ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਗਤਕੇ ਨੂੰ ਵੱਧ ਤੋਂ ਵੱਧ ਪ੍ਰਫੂਲਿਤ ਕਰਨ ਲਈ ਸਰਕਾਰੀ ਪੱਧਰ ਤੇ ਕੀਤੇ ਜਾਣ ਵਾਲੇ ਉਪਰਾਲਿਆਂ ਤੇ ਵੀ ਰੌਸ਼ਨੀ ਪਾਈ।

ਇਸ ਮੌਕੇ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਪੰਜਾਬ ਦੇ ਸਾਰੇ ਜਿਲ੍ਹਿਆ ਤੋਂ ਆਏ ਸਾਰੇ ਖਿਡਾਰੀਆਂ ਅਤੇ ਕੋਚ ਸਾਹਿਬਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਪੰਜਾਬ ਦੀ ਇਸ ਵਿਰਾਸਤੀ ਖੇਡ ਨੂੰ ਅਗਲੀ ਪੀੜ੍ਹੀ ਤੱਕ ਲੈ ਕੇ ਜਾਣ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ ਗਤਕਾ ਫੈਡਰੇਸ਼ਨ ਆਫ਼ ਇੰਡੀਆ ਨੇ ਜੇਤੂ ਟੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਜਿਲ੍ਹਾ 160 ਅੰਕਾਂ ਨਾਲ ਪਹਿਲੇ,  ਮਲੇਰਕੋਟਲਾ ਜਿਲ੍ਹਾ 152 ਅੰਕਾਂ ਨਾਲ ਦੂਜੇ ਅਤੇ ਪਟਿਆਲਾ ਜਿਲ੍ਹਾ 41 ਅੰਕਾਂ ਨਾਲ ਤੀਜੇ ਸਥਾਨ ’ਤੇ ਰਿਹਾ।

ਇਸ ਦੌਰਾਨ ਐਸੋਸੀਏਸ਼ਨ ਨੇ ਬੱਚਿਆਂ ਦੀ ਰਿਫ਼ਰੇਸ਼ਮੈਂਟ ਦਾ ਪ੍ਰਬੰਧ ਕਰਨ ਲਈ ਐਮ.ਡੀ ਵੇਰਕਾ ਅਮਿਤ ਢਾਕਾ ਆਈ.ਏ.ਐਸ, ਗਿਰੀਸ਼ ਦਿਆਲਨ ਆਈਏਐਸ ਐਮਡੀ ਮਾਰਕਫੈੱਡ ਅਤੇ ਰਾਹੁਲ ਗੁਪਤਾ ਆਈਏਐਸ ਏਐਮਡੀ ਮਾਰਕਫੈੱਡ ਦਾ ਵਿਸ਼ੇਸ਼ ਧੰਨਵਾਦ ਕੀਤਾ।

ਹੋਰ ਖਬਰਾਂ ਪੜ੍ਹੋ: 

[Collection]

Post a Comment

0Comments

Post a Comment (0)