ਮਨਸੂਰਪੁਰ (ਜਲੰਧਰ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ। ਜੂਲੀ ਕੁਮਾਰੀ ਨੇ 500 ਵਿੱਚੋਂ 450 ਅੰਕ 90 ਪ੍ਰਤੀਸ਼ਤ ਪ੍ਰਾਪਤ ਕਰਕੇ ਪਹਿਲਾ ਸਥਾਨ, ਕਮਲਪ੍ਰੀਤ ਕੌਰ ਨੇ 449 ਅੰਕਾਂ ਨਾਲ ਦੂਜਾ ਸਥਾਨ ਅਤੇ ਮਾਨਸੀ ਨੇ 428 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਕੁੱਲ 31 ਵਿਦਿਆਰਥੀਆਂ ਵਿੱਚੋਂ 8 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ। 27 ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ। ਸਕੂਲ ਪ੍ਰਿੰਸੀਪਲ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਸ਼ਾਨਦਾਰ ਨਤੀਜੇ ਦਾ ਸਿਹਰਾ ਇਹਨਾਂ ਨੂੰ ਪੜ੍ਹਾਉਣ ਵਾਲੇ ਲੈਕਚਰਾਰ ਪਰਦੀਪ ਸਿੰਘ, ਲੈਕਚਰਾਰ ਅਵਤਾਰ ਲਾਲ, ਸ੍ਰੀ ਹਰਜਸ ਪਾਲ, ਸ਼ੁਭਮ ਗੋਇਲ, ਮੈਡਮ ਸ਼ੀਤਲ ਅਤੇ ਮੈਡਮ ਗੁਰਬਖਸ਼ ਕੌਰ ਨੂੰ ਜਾਂਦਾ ਹੈ। ਜਿਹਨਾਂ ਨੇ ਮਿਹਨਤ ਨਾਲ ਵਿਦਿਆਰਥੀਆਂ ਨੂੰ ਇਸ ਉੱਚੇ ਮੁਕਾਮ 'ਤੇ ਪਹੁੰਚਾ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਨੇ ਦੱਸਿਆ ਕਿ ਇਹ ਸਕੂਲ ਪੜ੍ਹਾਈ ਦੇ ਪੱਧਰ ਅਤੇ ਅਨੁਸ਼ਾਸਨ ਕਰਕੇ ਤਰੱਕੀ ਕਰ ਰਿਹਾ ਹੈ। ਪੜ੍ਹਾਈ ਦੇ ਨਾਲ ਨਾਲ ਹਰ ਐਕਟੀਵਿਟੀ ਵਿੱਚ ਮੋਹਰੀ ਰੋਲ ਨਿਭਾਅ ਰਿਹਾ ਹੈ। ਇਸ ਸ਼ਾਨਦਾਰ ਨਤੀਜੇ ਨਾਲ ਸਕੂਲ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ।
ਮਨਸੂਰਪੁਰ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
May 15, 2025
0
Tags: